Page 266- Gauri Sukhmani Mahala 5- ਸਰਬ ਧਰਮ ਮਹਿ ਸ੍ਰੇਸਟ ਧਰਮੁ ॥ Of all religions, the best religion ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ is to chant the Name of the Lord and maintain pure conduct. ਸਗਲ ਕ੍ਰਿਆ ਮਹਿ ਊਤਮ ਕਿਰਿਆ ॥ Of all religious rituals, the most sublime ritual ਸਾਧਸੰਗਿ ਦੁਰਮਤਿ ਮਲੁ ਹਿਰਿਆ ॥ is to erase the filth of the dirty mind in the Company of the Holy. ਸਗਲ ਉਦਮ ਮਹਿ ਉਦਮੁ ਭਲਾ ॥ Of all efforts, the best effort ਹਰਿ ਕਾ ਨਾਮੁ ਜਪਹੁ ਜੀਅ ਸਦਾ ॥ is to chant the Name of the Lord in the heart, forever. ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ Of all speech, the most ambrosial speech ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ is to hear the Lord's Praise and chant it with the tongue. ਸਗਲ ਥਾਨ ਤੇ ਓਹੁ ਊਤਮ ਥਾਨੁ ॥ Of all places, the most sublime place, ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ O Nanak, is that heart in which the Name of the Lord abides. ||8||3||