sikhi for dummies
Back

304, 312, 920.) False Gurus, False Sikhs, False Bani

Page 304 False Gurus- Gauri Mahala 4- ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ Jealously emulating the True Guru, some others may speak of good and bad, but the false are destroyed by their falsehood. ਓਨ੍ਹ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ Deep within them is one thing, and in their mouths is another; they suck in the poison of Maya, and then they painfully waste away. ||9|| Page 312 False Sikhs- Gauri Mahala 4- ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ The faithless cynics go and bow before the Guru, but their minds are corrupt and false, totally false. ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ When the Guru says, 'Rise up, my Siblings of Destiny', they sit down, crowded in like cranes. ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ The True Guru prevails among His GurSikhs; they pick out and expel the wanderers. ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ Sitting here and there, they hide their faces; being counterfeit, they cannot mix with the genuine. ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ There is no food for them there; the false go into the filth like sheep. ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ If you try to feed the faithless cynic, he will spit out poison from his mouth. ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ O Lord, let me not be in the company of the faithless cynic, who is cursed by the Creator Lord. ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥ This drama belongs to the Lord; He performs it, and He watches over it. Servant Nanak cherishes the Naam, the Name of the Lord. ||1|| Page 920 False Bani- Ramkali Mahala 3 Anand- ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ Without the True Guru, other songs are false. ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ The songs are false without the True Guru; all other songs are false. ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ The speakers are false, and the listeners are false; those who speak and recite are false. ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ They may continually chant, 'Har, Har' with their tongues, but they do not know what they are saying. ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ Their consciousness is lured by Maya; they are just reciting mechanically. ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ Says Nanak, without the True Guru, other songs are false. ||24||