Page 487- Asa Dhanna ji- ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ I wandered through countless incarnations, but mind, body and wealth never remain stable. ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ Attached to, and stained by the poisons of sexual desire and greed, the mind has forgotten the jewel of the Lord. ||1||Pause|| ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ The poisonous fruit seems sweet to the demented mind, which does not know the difference between good and evil. ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ Turning away from virtue, his love for other things increases, and he weaves again the web of birth and death. ||1|| ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ He does not know the way to the Lord, who dwells within his heart; burning in the trap, he is caught by the noose of death. ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ Gathering the poisonous fruits, he fills his mind with them, and he forgets God, the Supreme Being, from his mind. ||2|| ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ The Guru has given the wealth of spiritual wisdom; practicing meditation, the mind becomes one with Him. ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ Embracing loving devotional worship for the Lord, I have come to know peace; satisfied and satiated, I have been liberated. ||3|| ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ One who is filled with the Divine Light, recognizes the undeceivable Lord God. ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ Dhanna has obtained the Lord, the Sustainer of the World, as his wealth; meeting the humble Saints, he merges into the Lord. ||4||1|| Page 487- Asa Mahala 5- ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ Namdev’s mind was absorbed into God, Gobind, Gobind, Gobind. ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ The calico-printer, worth half a shell, became worth millions. ||1||Pause|| ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ Abandoning weaving and stretching thread, Kabir enshrined love for the Lord’s lotus feet. ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ A weaver from a lowly family, he became an ocean of excellence. ||1|| ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ Ravi Das, who used to carry dead cows every day, renounced the world of Maya. ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ He became famous in the Saadh Sangat, the Company of the Holy, and obtained the Blessed Vision of the Lord’s Darshan. ||2|| ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ Sain, the barber, the village drudge, became famous in each and every house. ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ The Supreme Lord God dwelled in his heart, and he was counted among the devotees. ||3|| ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ Hearing this, Dhanna the Jaat applied himself to devotional worship. ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ The Lord of the Universe met him personally; Dhanna was so very blessed. ||4||2|| ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ O my consciousness, why don’t you remain conscious of the Merciful Lord? How can you recognize any other? ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ You may run around the whole universe, but that alone happens which the Creator Lord does. ||1||Pause|| ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ In the water of the mother’s womb, He fashioned the body with ten gates. ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ He gives it sustenance, and preserves it in fire - such is my Lord and Master. ||1|| ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ The mother turtle is in the water, and her babies are out of the water. She has no wings to protect them, and no milk to feed them. ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ The Perfect Lord, the embodiment of supreme bliss, the Fascinating Lord takes care of them. See this, and understand it in your mind||2|| ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ The worm lies hidden under the stone - there is no way for him to escape. ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥ Says Dhanna, the Perfect Lord takes care of him. Fear not, O my soul. ||3||3|| Page 1136- Bhairao Mahala 5- ਸਗਲੀ ਥੀਤਿ ਪਾਸਿ ਡਾਰਿ ਰਾਖੀ ॥ Setting aside all other days, it is said, ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥ that the Lord was born on the eighth lunar day. ||1|| ਭਰਮਿ ਭੂਲੇ ਨਰ ਕਰਤ ਕਚਰਾਇਣ ॥ Deluded and confused by doubt, the mortal practices falsehood. ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥ The Lord is beyond birth and death. ||1||Pause|| ਕਰਿ ਪੰਜੀਰੁ ਖਵਾਇਓ ਚੋਰ ॥ You prepare sweet treats and feed them to your stone god. ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥ God is not born, and He does not die, you foolish, faithless cynic! ||2|| ਸਗਲ ਪਰਾਧ ਦੇਹਿ ਲੋਰੋਨੀ ॥ You sing lullabies to your stone god - this is the source of all your mistakes. ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥ Let that mouth be burnt, which says that our Lord and Master is subject to birth. ||3|| ਜਨਮਿ ਨ ਮਰੈ ਨ ਆਵੈ ਨ ਜਾਇ ॥ He is not born, and He does not die; He does not come and go in reincarnation. ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥ The God of Nanak is pervading and permeating everywhere. ||4||1||