Page 855- Bilaval Mahala 1- ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ If someone slanders the True Guru, and then comes seeking the Guru's Protection, ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ the True Guru forgives him for his past sins, and unites him with the Saints' Congregation. ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ When the rain falls, the water in the streams, rivers and ponds flows into the Ganges; flowing into the Ganges, it is made sacred and pure. ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh||